ਦੇਸ ਪੰਜਾਬ ਦੇਸ ਪੰਜਾਬ ਨੂੰ, ਫੇਰਾ ਪਾਇਆ ਮੁੜ ਕੇ ਸਭ ਕੁਝ, ਚੇਤੇ ਆਇਆ ਬੇਲੀ ਮਿੱਤਰ, ਖੂਹ ਦੀਆਂ ਗੱਲਾਂ ਵਗਦਾ ਪਾਣੀ, ਨੱਚਦੀਆਂ ਛੱਲਾਂ ਸੱਥ ਵਿੱਚ ਹੱਸਦੇ, ਬਾਬੇ ਪੋਤੇ ਕੁਝ ਲਿਬੜੇ ਕੁਝ, ਨਾਹਤੇ ਧੋਤੇ ਤਾਸ਼ ਦੀ ਬਾਜ਼ੀ, ਛੂਹਣ ਛੁਹਾਈਆਂ ਬੋੜ੍ਹ ਦੀ ਛਾਵੇਂ, ਮੱਝੀਆਂ ਗਾਈਆਂ ਚੇਤੇ ਕਰ ਕੇ, ਮਨ ਭਰ ਆਇਆ ਦੇਸ ਪੰਜਾਬ ਨੂੰ, ਫੇਰਾ ਪਾਇਆ ਮੁੜ ਕੇ ਸਭ ਕੁਝ, ਚੇਤੇ ਆਇਆ ..... ਪਿੰਡਾਂ ਦੀ ਹੁਣ, ਸ਼ਕਲ ਬਦਲ ਗਈ ਲੋਕਾਂ ਦੀ ਹੁਣ, ਅਕਲ ਬਦਲ ਗਈ ਖੇਤੀ ਦੇ ਹੁਣ, ਸੰਦ ਬਦਲ ਗਏ ਕੰਮ ਦੇ ਵੀ ਹੁਣ, ਢੰਗ ਬਦਲ ਗਏ ਟਾਹਲੀ ਤੇ ਕਿੱਕਰਾਂ ਮੁੱਕ ਗਈਆਂ ਤੂਤ ਦੀਆਂ ਨਾ, ਝਲਕਾਂ ਪਈਆਂ ਸੱਥ ਵਿੱਚ ਹੁਣ ਨਾ, ਮਹਿਫ਼ਲ ਲੱਗਦੀ ਬਿਜਲੀ ਅੱਗੇ, ਵਾਂਗ ਹੈ ਭੱਜਦੀ ਪਿੰਡ ਵੇਖ ਪਰ , ਚਾਅ ਚੜ੍ਹ ਆਇਆ ਦੇਸ ਪੰਜਾਬ ਨੂੰ, ਫੇਰਾ ਪਾਇਆ ਮੁੜ ਕੇ ਸਭ ਕੁਝ, ਚੇਤੇ ਆਇਆ ..... ਸ਼ਹਿਰੀ ਸੜਕ ਨੂੰ, ਸੁਰਤ ਹੈ ਆਈ ਪਿੰਡਾਂ ਦੀ ਪਰ, ਪਈ ਤੜਫਾਈ ਬਾਈਪਾਸਾਂ ਤੇ, ਟੋਲ ਨੇ ਲੱਗੇ ਐਪਰ ਬੰਦਾ, ਪਹੁੰਚੇ ਝੱਬੇ ਮਹਿੰਗਾਈ ਨੇ, ਵੱਟ ਹਨ ਕੱਢੇ ਤਾਂਹੀਂ ਮਿਲਾਵਟ, ਜੜ੍ਹ ਨਾ ਛੱਡੇ ਵਿਓਪਾਰੀ ਹੈ, ਹੱਸਦਾ ਗਾਉਂਦਾ ਮਾੜਾ ਰੋਂਦਾ, ਘਰ ਨੂੰ ਆਉਂਦਾ ਅਜੇ ਰੁਪਈਆ, ਪਿਆ ਕੁਮਲ਼ਾਇਆ ਦੇਸ ਪੰਜਾਬ ਨੂੰ, ਫੇਰਾ ਪਾਇਆ ਮੁੜ ਕੇ ਸਭ ਕੁਝ, ਚੇਤੇ ਆਇਆ ..... ਕੁੜੀਆਂ ਚਿੜੀਆਂ, ਵਧਣ ਨਾ ਫੁੱਲਣ ਚਿੜੇ ਹਨੇਰੀ, ਵਾਂਗੂੰ ਝੁੱਲਣ ਟੀਵੀ ਵਿੱਚ ਹੁਣ, ਸੂਟ ਨਾ ਦਿਸਦਾ ਸੁਰ ਸੰਗ...